ਫ਼ਰੀਦਕੋਟ, 21 ਨਵੰਬਰ (ਗੁਰਪ੍ਰੀਤ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਕੇਸ਼ਵ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐੱਮ.ਫ਼ਰੀਦਕੋਟ ਪਾਇਲ ਗੋਇਲ, ਐਸ.ਡੀ.ਐੱਮ ਕੋਟਕਪੂਰਾ ਜਸਪਾਲ ਸਿੰਘ ਬਰਾੜ,ਐਸ.ਡੀ.ਐੱਮ.ਜੈਤੋ ਸ਼੍ਰੀ ਵਿਕਰਮਜੀਤ ਦੀ ਯੋਗ ਅਗਵਾਈ ਹੇਠ ਵੋਟਰ ਜਾਗਰੂਕਤਾ ਮਹਿੰਮ ਸਵੀਪ ਤਹਿਤ ਵਿਧਾਨ ਸਭਾ ਹਲਕਾ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਵਿਧਾਨ ਸਭਾ ਹਲਕਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ-ਕਮ-ਜ਼ਿਲਾ ਨੋਡਲ ਅਫ਼ਸਰ ਸਵੀਪ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸ਼ਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕੇ ਫ਼ਰੀਦਕੋਟ ਦੇ ਮੁਕਾਬਲੇ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਬਲਾਕ ਨੋਡਲ ਅਫ਼ਸਰ ਫ਼ਰੀਦਕੋਟ-3 ਪ੍ਰਿੰਸੀਪਲ ਰਾਜਵਿੰਦਰ ਕੌਰ, ਹੈਡ ਮਾਸਟਰ ਅਕਾਸ਼ ਅਗਰਵਾਲ ਦੀ ਦੇਖ-ਰੇਖ ਹੇਠ ਡਾ.ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਬਲਾਕ ਨੋਡਲ ਅਫ਼ਸਰ ਬਲਾਕ ਕੋਟਕਪੂਰਾ ਪ੍ਰਿੰਸੀਪਲ ਕੁਲਵਿੰਦਰ ਕੌਰ, ਹੈਡ ਮਿਸਟ੍ਰੈਸ ਚਿੱਤਰਾ ਕੁਮਾਰੀ ਦੀ ਦੇਖ-ਰੇਖ ਹੇਠ ਸਕੂਲ ਆਫ਼ ਐਮੀਨੈਂਸ ਜੈਤੋ ਵਿਖੇ ਬਲਾਕ ਜੈਤੋ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਪੰਨਾ ਲਾਲ, ਹੈਡ ਮਾਸਟਰ ਕਪਿਲ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਅੰਜਨਾ ਕੌਂਸ਼ਲ ਫ਼ਰੀਦਕੋਟ ਨੇ ਦੱਸਿਆ ਕਿ ਤਿੰਨੇ ਵਿਧਾਨ ਸਭਾ ਹਲਕਿਆਂ’ ਚੋਂ ਲੇਖ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਦੀਆਂ ਜੇਤੂ ਟੀਮਾਂ ਦੇ ਜ਼ਿਲਾ ਪੱਧਰੀ ਮੁਕਾਬਲੇ ’ਚ ਡਾ.ਮਹਿੰਦਰ ਬਰਾੜ ਸਾਂਭੀ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹਿੱਸਾ ਲੈਣਗੀਆਂ। ਉਨ੍ਹਾਂ ਤਿੰਨੇ ਵਿਧਾਨ ਹਲਕਿਆਂ ਦੀ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਜ਼ਿਲਾ ਪੱਧਰੀ ਮੁਕਾਬਲੇ ’ਚ ਹੋਰ ਤਿਆਰੀ ਨਾਲ ਭਾਗ ਲੈਣ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਜ਼ਿਲੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਮਾਨਤਾ ਪ੍ਰਾਪਤ, ਐਫ਼ੀਲੇਟਿਡ, ਐਸੋਸ਼ੀਏਟਿਡ,ਸੀ.ਬੀ.ਐਸ.ਈ.ਬੋਰਡ ਅਤੇ ਆਈ.ਸੀ.ਸੀ.ਐਸ.ਈ.ਬੋਰਡ ਦੇ ਸਕੂਲਾਂ ਨੂੰ ਸਵੀਪ ਗਤੀਵਿਧੀਆਂ ਨਿਰੰਤਰ ਕਰਨ ਵਾਸਤੇ ਵੀ ਅਪੀਲ ਕੀਤੀ। ਉਨ੍ਹਾਂ ਤਿੰਨੇ ਵਿਧਾਨ ਸਭਾ ’ਚ ਅੱਜ ਸਫ਼ਲਤਾ ਨਾਲ ਮੁਕਾਬਲੇ ਕਰਾਉਣ ਲਈ ਸਮੂਹ ਪ੍ਰਬੰਧਕੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ ਸ਼੍ਰੀ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਅੰਦਰ ਕਰਵਾਏ ਲੇਖ ਮੁਕਾਬਲਿਆਂ ਵਿੱਚ ਡਾ.ਮਹਿੰਦਰ ਬਰਾੜ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਪਹਿਲਾ, ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਨਵਰੀਤ ਕੌਰ ਨੇ ਦੂਜਾ, ਬਲਬੀਰ ਸਕੂਲ ਆਫ਼ ਐਮੀਨੈਂਸ ਦੀ ਵਿਦਿਆਰਥਣ ਮਨਵੀਰ ਕੌਰ ਨੇ ਤੀਜਾ, ਸ਼੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਜੈਸਮੀਨ ਕੌਰ ਨੇ ਚੌਥਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਦੀ ਜਸਮੀਤ ਕੌਰ ਨੇ ਪੰਜਵਾਂ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ’ਚ ਡਾ.ਮਹਿੰਦਰ ਬਰਾੜ ਸਾਂਭੀ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਟੀਮ ਨੇ ਪਹਿਲਾ, ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਟੀਮ ਨੇ ਦੂਜਾ ਅਤੇ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਟੀਮ ਨੇ ਤੀਜਾ, ਬਲਬੀਰ ਸਕੂਲ ਆਫ਼ ਐਮੀਨੈਂਸ ਫ਼ਰੀਦਕੋਟ ਨੇ ਚੌਥਾ ਅਤੇ ਪੀ.ਐੱਮ.ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਨੇ ਪੰਜਵਾਂ ਸਥਾਨ ਹਾਸਲ ਕੀਤਾ। ਹਲਕਾ ਕੋਟਕਪੂਰਾ ਦੇ ਲੇਖ ਮੁਕਾਬਲੇ ’ਚ ਡੀ.ਏ.ਵੀ.ਪਬਲਿਕ ਸਕੂਲ ਕੋਟਕਪੂਰਾ ਦੇ ਦੈਰੀਅਮ ਦੂਆ ਨੇ ਪਹਿਲਾ, ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਰਮਨਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਦੀ ਰਮਨਦੀਪ ਕੌਰ ਨੇ ਤੀਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਂ ਦੇ ਸੁਖਮਨਦੀਪ ਸਿੰਘ ਨੇ ਚੌਥਾ ਅਤੇ ਸਰਕਾਰੀ ਹਾਈ ਸਕੂਲ ਦੇਵੀਵਾਲਾ ਦੀ ਤਨਵੀਰ ਕੌਰ ਨੇ ਪੰਜਵਾਂ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ’ਚ ਡੀ.ਏ.ਵੀ.ਪਬਲਿਕ ਸਕੂਲ ਕੋਟਕਪੂਰਾ ਦੀ ਟੀਮ ਨੇ ਪਹਿਲਾ, ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਦੂਜਾ, ਡਾ.ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਨੇ ਤੀਜਾ, ਸਰਕਾਰੀ ਹਾਈ ਸਕੂਲ ਜਲਾਲੇਆਣਾ ਨੇ ਚੌਥਾ ਸਥਾਨ ਹਾਸਲ ਕੀਤਾ। ਜੈਤੋ ਹਲਕੇ ਦੇ ਲੇਖ ਮੁਕਾਬਲੇ ਦੇ ਨਤੀਜੇ ’ਚ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਨਵਨੀਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਦੀ ਅਮਨਜੀਤ ਕੌਰ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ-ਦਬੜੀਖਾਨਾ ਦੀ ਬੇਅੰਤ ਕੌਰ ਨੇ ਤੀਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਦੀ ਰਮਨਦੀਪ ਕੌਰ ਨੇ ਚੌਥਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ ਦੀ ਮਹਿਕਦੀਪ ਕੌਰ ਨੇ ਪੰਜਵਾਂ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਨੇ ਤੀਜਾ, ਸਕੂਲ ਆਫ਼ ਐਮੀਨੈਂਸ ਜੈਤੋ ਨੇ ਚੌਥਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਨੇ ਪੰਜਵਾਂ ਸਥਾਨ ਹਾਸਲ ਕੀਤਾ।
ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਵੀਪ ਤਹਿਤ ਲੇਖ ਅਤੇ ਕੁਇਜ਼ ਕਰਵਾਏ ਮੁਕਾਬਲੇ

