ਸਪੀਕਰ ਸੰਧਵਾਂ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ, ਟ੍ਰੇਨਿੰਗ ਜਲਦੀ ਸ਼ੁਰੂ ਕਰਨ ਦਾ ਦਵਾਇਆ ਭਰੋਸਾ

ਕੋਟਕਪੂਰਾ 18 ਨਵੰਬਰ (ਅਨਮੋਲ ਗਿੱਲ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਸੀਨੀਅਰ ਵਾਇਸ ਪ੍ਰਧਾਨ ਜਸਵਿੰਦਰ ਸਿੰਘ ਖੀਵਾ ਅਤੇ ਸੀ ਆਰ ਸ਼ੰਕਰ, ਜ਼ਿਲ੍ਹਾ ਪ੍ਰਧਾਨ ਅਮ੍ਰਿਤ ਵੀਰ ਸਿੰਘ ਸਿੱਧੂ, ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਡੋਡ ਵੱਲੋਂ ਪਿਛਲੇ ਲੰਮੇ ਸਮੇਂ ਤੋ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਚਿਰੋਕਣੀ ਮੰਗ ਸਬੰਧੀ ਜਾਣੂ ਕਰਵਾਇਆ।ਸਪੀਕਰ ਸੰਧਵਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਲੱਮ ਏਰੀਏ ਵਿੱਚ ਲੰਮੇ ਸਮੇਂ ਤੋਂ 24 ਘੰਟੇ ਸਸਤੀਆਂ, ਸੌਖੀਆਂ ਮੁਢਲੀਆਂ ਸਿਹਤ ਸੇਵਾਵਾਂ ਦੇ ਰਹੇ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੰਗ ਨੂੰ ਵਿਧਾਨ ਸਭਾ ਵਿੱਚ ਉਠਾਇਆ ਗਿਆ ਸੀ ਅਤੇ ਉਹ ਲਗਾਤਾਰ ਇਸ ਸਬੰਧੀ ਸਰਕਾਰ ਨਾਲ ਰਾਬਤਾ ਕਾਇਮ ਕਰ ਰਹੇ ਹਨ।ਉਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈ ਮੰਗ ਨੂੰ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੰਮ ਕਰਦੇ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਤੋਂ ਸਵੈ ਘੋਸ਼ਣਾ ਰਾਹੀਂ ਯੋਗਤਾ ਅਤੇ ਤਜ਼ਰਬਾ ਸਰਟੀਫਿਕੇਟ ਇਕੱਤਰ ਕਰਕੇ ਭੇਜੇ ਜਾਣ ਤਾਂ ਜ਼ੋ ਸ਼ਾਰਟ ਟਰਮ ਟ੍ਰੇਨਿੰਗ ਸ਼ੁਰੂ ਕਰਵਾਈ ਜਾ ਸਕੇ। ਨੁਮਾਇੰਦਿਆਂ ਨੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੇ ਨਵੇਂ ਬਣੇ ਡਾਇਰੈਕਟਰ ਡਾ.ਅਨਿਲ ਗੋਇਲ ਨੂੰ ਵੀ ਇਸ ਮੰਗ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਪ੍ਰੰਤੂ ਸਾਰਥਿਕ ਯਤਨ ਅਤੇ ਮੀਟਿੰਗ ਦੀ ਉਹ ਉਡੀਕ ਕਰ ਰਹੇ ਹਨ।ਇਸ ਮੌਕੇ ਡਾਕਟਰ ਗੋਪਾਲ ਕਟਾਰੀਆ, ਵੈਦ ਬਗੀਚਾ ਸਿੰਘ, ਡਾਕਟਰ ਹਰਪਾਲ ਸਿੰਘ, ਡਾਕਟਰ ਬਲਵਿੰਦਰ ਬਰਗਾੜੀ, ਡਾਕਟਰ ਸੁਖਜਿੰਦਰ ਸਿੰਘ, ਡਾਕਟਰ ਜਸਵਿੰਦਰ ਸਿੰਘ ਖੀਵਾ ,ਅਮਰਜੀਤ ਸਿੰਘ ਲਾਂਭਵਾਲੀ,, ਡਾਕਟਰ ਰਣਜੀਤ ਸਿੰਘ ਕੋਟਕਪੂਰਾ, ਡਾਕਟਰ ਜਗਸੀਰ ਸਿੰਘ, ਡਾਕਟਰ ਦਲਜੀਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਖੀਵਾ, ਤਿਲਕ ਰਾਜ ਕੰਬੋਜ, ਰਾਜ ਸਿੰਘ ਪੰਜਗਰਾਈ, ਡਾਕਟਰ ਗਰੋਵਰ ਬਰਗਾੜੀ ਤੇ ਬਲਵਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *

YouTube
WhatsApp
URL has been copied successfully!