ਪਿੰਡ ਠਾੜਾ ਵਿਖੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੇਰਾ ਘਰ, ਮੇਰਾ ਨਾਮ’ ਤਹਿਤ ਲਾਲ ਲਕੀਰ ਅੰਦਰ ਵੱਸਦੇ 121 ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਕੀਤੇ ਤਕਸੀਮ

ਫਰੀਦਕੋਟ /ਕੋਟਕਪੂਰਾ, 8 ਅਕਤੂਬਰ (ਗੁਰਪ੍ਰੀਤ ਸਿੰਘ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਠਾੜਾ, ਬਲਾਕ ਕੋਟਕਪੂਰਾ ਵਿਖੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਮੇਰਾ ਘਰ, ਮੇਰਾ ਨਾਮ’ ਸਕੀਤ ਤਹਿਤ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ 121 ਲਾਭਪਾਤਰੀਆਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣ ਤੇ ਵਧਾਈ ਦਿੱਤੀ।ਸਪਕੀਰ ਸ. ਸੰਧਵਾਂ ਨੇ ਕਿਹਾ ਕਿ ਲਾਲ ਲਕੀਰ ਅੰਦਰ ਵੱਸਦੇ ਪਰਿਵਾਰ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ਾਂ ਦੀ ਉਡੀਕ ਕਰ ਰਹੇ ਸਨ। ਹੁਣ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਮਿਲਣ ਨਾਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਤੇ ਕਾਨੂੰਨੀ ਹੱਕ ਪ੍ਰਾਪਤ ਹੋਣ ਦੇ ਨਾਲ-ਨਾਲ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਕੰਮਾਂ ਲਈ ਵੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਜਾਇਜ਼ ਹੱਕ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ ਦਾ ਉਪਰਾਲਾ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ, ਜਿਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸਬੰਧੀ ਮਾਲਕੀ ਦਾ ਕਾਨੂੰਨੀ ਸਬੂਤ ਮਿਲ ਰਿਹਾ ਹੈ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੇ ਘਰ ਦੀ ਮਾਲਕੀ ਦਾ ਹੱਕ ਮਿਲਣਾ ਬਹੁਤ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਲੋਕਾਂ ਵਿੱਚ ਆਪਣੇ ਘਰ ਅਤੇ ਜਾਇਦਾਦ ਪ੍ਰਤੀ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮਾਲਕੀ ਹੱਕਾਂ ਨਾਲ ਸਬੰਧਤ ਕੰਮਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚਾਇਆ ਜਾਵੇ।ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਜਸਵਿੰਦਰ ਸਿੰਘ, ਬਲਰਾਜ ਸਿੰਘ, ਗੁਰਲਾਲ ਸਿੰਘ, ਸੁਖਮੰਦਰ ਸਿੰਘ, ਸਿਮਰਨਜੀਤ ਸਿੰਘ, ਗੁਰਤੇਜ ਸਿੰਘ, ਅਮਨਦੀਪ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *

YouTube
WhatsApp
URL has been copied successfully!