ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਡੋਗਰ ਬਸਤੀ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ

ਫ਼ਰੀਦਕੋਟ 10 ਨਵੰਬਰ (ਗੁਰਪ੍ਰੀਤ ਸਿੰਘ )ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ ਵੱਖ-ਵੱਖ ਥਾਵਾਂ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਡੋਗਰ ਬਸਤੀ, ਫ਼ਰੀਦਕੋਟ ਵਿਖੇ ਬੱਚਿਆਂ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫ਼ਰੀਦਕੋਟ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਸੈਮੀਨਾਰ ਦੌਰਾਨ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਤੋਂ ਪਹੁੰਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵਿਅਕਤੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਹੁਨਰ ਸਿਖਲਾਈ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਕੋਈ ਕਿੱਤਾਮੁਖੀ ਹੁਨਰ ਸਿੱਖ ਕੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਵਧੀਆ ਢੰਗ ਨਾਲ ਚਲਾ ਸਕਣ।ਇਸ ਮੌਕੇ ਪਲੇਸਮੈਂਟ ਅਫ਼ਸਰ ਸ੍ਰੀਮਤੀ ਨੀਤੂ ਰਾਣੀ, ਬਲਾਕ ਮਿਸ਼ਨ ਮੈਨੇਜਰ (ਪੀ.ਐੱਸ.ਡੀ.ਐੱਮ.) ਸ੍ਰੀ ਵਿਜੈ ਅਤੇ ਦਫ਼ਤਰੀ ਸਟਾਫ਼ ਵੱਲੋਂ ਹਾਜ਼ਰੀਨ ਨੂੰ ਰੋਜ਼ਗਾਰ ਵਿਭਾਗ ਦੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਕਿਸੇ ਵੀ ਕੰਮਕਾਜ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਗ੍ਰੈਂਡ ਵਿਲਾ ਪੈਲੇਸ (ਪੁਰਾਣਾ ਸੰਧੂ ਪੈਲੇਸ), ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜ਼ਿਲ, ਫ਼ਰੀਦਕੋਟ ਵਿਖੇ ਪਹੁੰਚ ਕੇ ਆਪਣਾ ਨਾਮ ਰੋਜ਼ਗਾਰ ਦਫ਼ਤਰ ਵਿੱਚ ਦਰਜ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੇ ਰੋਜ਼ਗਾਰ ਪੋਰਟਲ www.pgrkam.com ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *

YouTube
WhatsApp
URL has been copied successfully!