ਕੋਟਕਪੂਰਾ 17 ਨਵੰਬਰ (ਗੁਰਪ੍ਰੀਤ ਸਿੰਘ ) ਹਲਕਾ ਕੋਟਕਪੂਰਾ ਦੇ ਵਿਕਾਸ ਕਾਰਜਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਂਪ ਆਫ਼ਿਸ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸਪੀਕਰ ਸ.ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ ‘ਤੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ । ਇਸ ਤੋਂ ਇਲਾਵਾ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ।ਸ. ਸੰਧਵਾਂ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਹਲਕਾ ਕੋਟਕਪੂਰਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਟਕਪੂਰਾ ਨਾਲ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਬਲਕਿ ਪਰਿਵਾਰਿਕ ਅਤੇ ਸੇਵਾ ਭਾਵਨਾ ਵਾਲਾ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਅਤੇ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੇ ਦਿਨ ਤੋ ਹੀ ਤਰਜੀਹ ਰਹੀ ਹੈ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਸਪੀਕਰ ਸੰਧਵਾਂ ਵੱਲੋਂ ਕੈਂਪ ਆਫ਼ਿਸ ਕੋਟਕਪੂਰਾ ‘ਚ ਵਿਸ਼ੇਸ਼ ਮੀਟਿੰਗ ਕਰਕੇ ਲਿਆ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

