ਜੈਤੋ, 17 ਨਵੰਬਰ (ਗੁਰਪ੍ਰੀਤ ਸਿੰਘ )ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ 16 ਤੋਂ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਹ ਜਾਣਕਾਰੀ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਤਹਿਤ ਲੋਕ ਪੋਰਟਲ https://se.census.gov.in/ ’ਤੇ ਲਾਗਇਨ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਸਹੀ ਅਤੇ ਸੁਵਿਧਾਜਨਕ ਢੰਗ ਨਾਲ ਦਰਜ ਕਰਨ ਦਾ ਮੌਕਾ ਮਿਲੇਗਾ। ਜਿਸ ਰਾਹੀਂ ਨਾਗਰਿਕ ਆਪਣੀ ਸਾਰੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਸ ਸਹੂਲਤ ਦਾ ਲਾਭ ਲੈਣ। ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਨੂੰ ਸਵੈ ਗਣਨਾ ਦੀ ਆਈ.ਡੀ. ਘਰ ਆਉਣ ਵਾਲੇ ਸਬੰਧਤ ਗਣਨਾਕਾਰ ਨਾਲ ਸਾਂਝੀ ਕਰਨੀ ਹੋਵੇਗੀ।
ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ- ਸ. ਅਮੋਲਕ ਸਿੰਘ, ਨਾਗਰਿਕ ਘਰ ਬੈਠੇ se.census.gov.in ਪੋਰਟਲ ਰਾਹੀਂ ਦਰਜ ਸਕਦੇ ਹਨ ਲੋੜੀਂਦੇ ਵੇਰਵੇ

