ਸਪੀਕਰ ਸੰਧਵਾਂ ਨੇ 40 ਲੱਖ ਦੀ ਲਾਗਤ ਨਾਲ ਪਿੰਡ ਸੰਧਵਾਂ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਕੋਟਕਪੂਰਾ 18 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਮਾਤਾ ਦਇਆ ਕੌਰ ਦੇ ਨਜਦੀਕ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ।ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਸੜਕਾਂ ਦੇ ਨਵੀਨੀਕਰਨ ਤੋਂ ਲੈ ਕੇ ਸੀਵਰੇਜ ਪ੍ਰਬੰਧਾਂ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ। ਸਪੀਕਰ ਬਣਨ ਦੇ ਪਹਿਲੇ ਦਿਨ ਤੋਂ ਹੀ ਉਹ ਹਲਕੇ ਦੇ ਵਿਕਾਸ ਕਾਰਜਾਂ ਦੇ ਮਿਸ਼ਨ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਾਂ। ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ । ਇਸ ਮੌਕੇ ਪਿੰਡ ਵਾਸੀਆਂ ਨੇ ਇਸ ਅਹਿਮ ਵਿਕਾਸ ਕਾਰਜ ਦੀ ਸ਼ੁਰੂਆਤ ਕਰਨ ਲਈ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਮੁਖਤਿਆਰ ਸਿੰਘ ਸਰਪੰਚ, ਬਲਵੰਤ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ ਮੈਂਬਰ ਪੰਚਾਇਤ, ਸੁਖਮੰਦਰ ਸਿੰਘ ਮੈਂਬਰ ਪੰਚਾਇਤ, ਬਲਵੰਤ ਸਿੰਘ ਮੈਂਬਰ ਪੰਚਾਇਤ, ਸ਼ਮਿੰਦਰ ਕੌਰ ਮੈਂਬਰ ਪੰਚਾਇਤ, ਅਮਰਪ੍ਰੀਤ ਸਿੰਘ ਗੁਰਦੁਆਰਾ ਪ੍ਰਧਾਨ ਅਮਰਜੀਤ ਸਿੰਘ ਬਰਾੜ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *

YouTube
WhatsApp
URL has been copied successfully!